ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ 52 ਵੇਂ ਸਥਾਪਨਾ ਦਿਵਸ ਨੂੰ ਸਮਰਪਿਤ “ਸ਼ਬਦ ਗੁਰੂ ਸਮਾਗਮ” ਦਾ ਆਯੋਜਨ ਹੁਸ਼ਿਆਰਪੁਰ ਵਿਖੇ ਟਾਂਡਾ ਬਾਈਪਾਸ ਰੋਡ ਸਥਿਤ ਆਸ ਕਿਰਨ ਨਸ਼ਾ ਛੁਡਾਊ ਕੇਂਦਰ ਵਿਖੇ ਕਰਵਾਇਆ ਗਿਆ।
ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਮ੍ਰਿਤਪਾਲ ਸਿੰਘ ਢੱਪਈ, ਭਾਈ ਜਸਵੀਰ ਸਿੰਘ ਭਟੋਲੀਆਂ ਵਾਲੇ ਦੇ ਜਥਿਆਂ ਵਲੋਂ ਕੀਰਤਨ ਅਤੇ ਸ ਰਸ਼ਪਾਲ ਸਿੰਘ ਬੂਰੇ ਜੱਟਾਂ, ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਹੁਸ਼ਿਆਰਪੁਰ ਦੇ ਜੋਨ ਦੇ ਜੋਨਲ ਸਕੱਤਰ ਸ ਜਗਜੀਤ ਸਿੰਘ ਗਣੇਸ਼ਪੁਰ ਨੇ ਗੁਰਮਤਿ ਵੀਚਾਰਾਂ ਦੀ ਸਾਂਝ ਪਾਈ। ਸਟੇਜ ਸਕੱਤਰ ਦੀ ਭੂਮਿਕਾ ਖੇਤੀ ਮਾਹਰ ਡਾ. ਅਰਬਿੰਦ ਸਿੰਘ ਧੂਤ ਨੇ ਬਹੁਤ ਸੁਚੱਜੇ ਢੰਗ ਨਾਲ ਨਿਭਾਈ। ਇਸ ਸਮਾਗਮ ਵਿੱਚ ਸ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਮ੍ਰਿਤਸਰ ਸਾਹਿਬ, ਸ ਗੁਰਮੀਤ ਸਿੰਘ ਆਹੂਜਾ, ਨੌਜਵਾਨ ਸਮਾਜ ਸੇਵੀ ਆਯੂਸ਼ ਸ਼ਰਮਾ, ਅੰਮ੍ਰਿਤਸਰ ਨਿਵਾਸੀ ਸ ਗੁਰਲਾਲ ਸਿੰਘ ਚੌਹਾਨ ਦੇ ਪਰਿਵਾਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਿਪਟੀ ਚੀਫ਼ ਆਰਗੇਨਾਈਜ਼ਰ ਡਾ. ਮਨਮੋਹਣਜੀਤ ਸਿੰਘ (ਡਾਇਰੈਕਟਰ ਖੇਤੀਬਾੜੀ ਕਾਲਜ ਬੱਲੋਵਾਲ ਸੌਖੜੀ), ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ (ਜਨਰਲ ਸਕੱਤਰ ਸਿੱਖ ਐਜੂਕੇਸ਼ਨ ਕੌਸਲ ਮਾਹਿਲਪੁਰ ਅਤੇ ਸੰਯੋਜਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ), ਕੇਂਦਰ ਦੇ ਡਾਇਰੈਕਟਰ ਡਾ ਜਸਵਿੰਦਰ ਸਿੰਘ ਡੋਗਰਾ, ਸਟੇਟ ਐਵਾਰਡੀ ਸ ਬਹਾਦਰ ਸਿੰਘ ਸਿੱਧੂ, ਸ ਰੁਪਿੰਦਰ ਸਿੰਘ ਮਾਹਿਲਪੁਰੀ, ਸ ਰਵਿੰਦਰ ਸਿੰਘ (ਜਿਲ੍ਹਾ ਪ੍ਰਧਾਨ ਕੰਪਿਊਟਰ ਅਧਿਆਪਕ ਯੂਨੀਅਨ ਹੁਸ਼ਿਆਰਪੁਰ), ਸ ਸੰਦੀਪ ਸਿੰਘ, ਸ ਗੁਰਪ੍ਰੀਤ ਸਿੰਘ ਪਥਿਆਲ, ਮੈਡਮ ਕਿਰਨ, ਮੈਡਮ ਸਨਦੀਪ, ਅਮਰੀਕ ਸਿੰਘ ਕਬੀਰਪੁਰ, ਦਲਜੀਤ ਸਿੰਘ ਕੰਧਾਲਾ, ਕਮਲਜੀਤ ਸਿੰਘ ਕਬੀਰਪੁਰ, ਭੁਪਿੰਦਰ ਸਿੰਘ, ਰੋਬਿਨ ਜੋਤ ਰਾਇ, ਮਨਦੀਪ ਸਿੰਘ ਮੁਰਾਦਪੁਰ, ਜਸਪਾਲ ਸਿੰਘ ਅਤੇ ਕੇਂਦਰ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜੋਨਲ ਪ੍ਰਧਾਨ ਸ ਨਵਪ੍ਰੀਤ ਸਿੰਘ ਮੰਡਿਆਲਾ ਵਲੋਂ ਬਾਹਰੋਂ ਆਉਣ ਵਾਲੀਆਂ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।